August 11, 2026

ਪੰਜਾਬ ਦੇ ਸਕੂਲਾਂ ’ਚ ਵਧੀਆਂ ਛੁੱਟੀਆਂ,ਸਕੂਲ ਹੁਣ 14 ਜਨਵਰੀ ਤੋਂ ਖੁੱਲ੍ਹਣਗੇ

ਪੰਜਾਬ ਦੇ ਸਕੂਲਾਂ ’ਚ ਵਧੀਆਂ ਛੁੱਟੀਆਂ,ਸਕੂਲ ਹੁਣ 14 ਜਨਵਰੀ ਤੋਂ ਖੁੱਲ੍ਹਣਗੇ

ਚੰਡੀਗ਼ੜ੍ਹ, 7 ਜਨਵਰੀ- ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ 13 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਸਕੂਲ ਹੁਣ 14 ਜਨਵਰੀ ਤੋਂ ਖੁੱਲ੍ਹਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਇਸ ਸੰਬੰਧੀ ਟਵੀਟ ਕਰ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵੱਧ ਰਹੀ ਠੰਢ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।
Share: