ਅਮਰੀਕਾ ਦੇ ਟ੍ਰੇਸੀ ਸ਼ਹਿਰ ਦੇ ਗੁਰਦੁਆਰੇ ਤੋਂ ਕਿਡਨੈਪ ਹੋਏ ਸਿੱਖ ਵਿਅਕਤੀ ਦੀ ਅੱਜ
ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਵਤਾਰ ਸਿੰਘ ਉਮਰ 57 ਸਾਲ ਵਜੋਂ
ਹੋਈ ਹੈ, ਜੋ ਕਿ ਪੰਜਾਬ ਦੇ ਲੁਧਿਆਣਾ ਨਾਲ ਸਬੰਧਤ ਸੀ ਅਤੇ ਕਈ ਸਾਲਾਂ ਤੋਂ ਕੈਲੀਫੋਰਨੀਆ ਵਿੱਚ
ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ। ਮੌਤ ਦੇ ਕਾਰਨਾਂ ਦਾ ਅਜੇ ਖੁਲਾਸਾ ਨਹੀਂ ਹੋਇਆ ਹੈ। ਪੁਲਿਸ
ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਨੇ ਸੈਨ ਜੋਆਕੁਇਨ ਕਾਉਂਟੀ ਸ਼ੈਰਿਫ਼ ਦੇ ਦਫ਼ਤਰ
ਵਿੱਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਪੁਲਿਸ ਨੂੰ ਸੀਸੀਟੀਵੀ ਫੁਟੇਜ
ਮਿਲੀ ਜਿਸ ਵਿੱਚ ਇੱਕ ਚਿੱਟੀ ਐਸਯੂਵੀ ਅਤੇ ਕਾਲੇ ਕੱਪੜਿਆਂ ਵਿੱਚ ਤਿੰਨ ਆਦਮੀ ਅਵਤਾਰ ਸਿੰਘ ਨੂੰ
ਜ਼ਬਰਦਸਤੀ ਚੁੱਕ ਕੇ ਲੈ ਜਾਂਦੇ ਦਿਖਾਈ ਦੇ ਰਹੇ ਸੀ।